ਖ਼ਾਲਸਾ ਕਾਲਜ ਫਾਰ ਵਿਮੈਨ ਲੁਧਿਆਣਾ ਵਿਖੇ ਸ. ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ।

27 ਸਤੰਬਰ 2023 : ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿਵਲ ਲਾਈਨਜ਼, ਲੁਧਿਆਣਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ

ਅਤੇ ਇਤਿਹਾਸ ਵਿਭਾਗ ਵੱਲੋਂ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੇਖ ਲਿਖਣ ਮੁਕਾਬਲੇ ਕਰਵਾਏ ਗਏ ,

ਇਨ੍ਹਾਂ ਮੁਕਾਬਲਿਆਂ ਵਿੱਚ 40 ਦੇ ਕਰੀਬ ਪ੍ਰਤਿਭਾਗੀਆਂ ਨੇ ਭਾਗ ਲਿਆ। ‘ ਭਗਤ ਸਿੰਘ ਦੀ ਵਿਚਾਰਧਾਰਾ ਅਤੇ ਉਸ ਦਾ

ਵਿਰਸਾ’ ਵਿਸ਼ੇ ਅਧੀਨ ਵੱਖ ਵੱਖ ਪ੍ਰਤਿਭਾਗੀਆਂ ਨੇ ਲੇਖ ਲਿਖੇ। ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੀਆਂ ਜੇਤੂ

ਵਿਦਿਆਰਥਣਾਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਇਸ ਮੌਕੇ ਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਨਰਿੰਦਰਜੀਤ ਕੌਰ ਨੇ

ਭਗਤ ਸਿੰਘ ਦੀ ਕੌਮੀ ਵਿਰਾਸਤ ਨੂੰ ਜੀਵੰਤ ਰੱਖਣ ਲਈ ਸਮੂਹ ਵਿਦਿਆਰਥਣਾਂ ਨੂੰ ਭਗਤ ਸਿੰਘ ਦੀ ਵਿਚਾਰਧਾਰਾ ਨੂੰ

ਆਪਣੀ ਜੀਵਨ ਸ਼ੈਲੀ ਵਿੱਚ ਸ਼ਾਮਲ ਕਰਨ ਅਤੇ ਉਨ੍ਹਾਂ ਦੇ ਸੁਪਨਿਆਂ ਦਾ ਭਾਰਤ ਉਸਾਰਨ ਲਈ ਪ੍ਰੇਰਿਤ ਕੀਤਾ। ਇਤਿਹਾਸ

ਵਿਭਾਗ ਦੇ ਮੁਖੀ ਮੈਡਮ ਰਮਨਦੀਪ ਕੌਰ ਨੇ ਸਭ ਦਾ ਤਹਿ ਦਿਲੋਂ ਧੰਨਵਾਦ ਕੀਤਾ। ਕਾਲਜ ਪ੍ਰਿੰਸੀਪਲ ਡਾ . ਇਕਬਾਲ ਕੌਰ

ਨੇ ਸ. ਭਗਤ ਸਿੰਘ ਦੇ ਜਨਮ ਦਿਨ ਦੇ ਮੌਕੇ ਤੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਅਜਿਹੇ ਕਾਰਜ ਕਰਵਾਉਣ

ਲਈ ਹੱਲਾਸ਼ੇਰੀ ਦਿੱਤੀ ।