ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਯੂਨਿਟ ਵੱਲੋਂ ਲੁਧਿਆਣੇ ਜ਼ਿਲ੍ਹੇ ਦੇ ਕਾਲਜ ਵਿਦਿਆਰਥੀਆਂ
ਲਈ ਯੁਵਕ ਮੇਲੇ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਗੁਰਬਾਣੀ ਗਾਇਨ, ਭਾਸ਼ਣ ਅਤੇ ਕਵਿਤਾ ਗਾਇਣ ਮੁਕਾਬਲੇ ਕਰਵਾਏ ਗਏ
ਜਿਸ ਵਿੱਚੋਂ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿਵਿਲ ਲਾਈਨਜ਼ ਲੁਧਿਆਣਾ ਦੀ ਹੋਣਹਾਰ ਵਿਦਿਆਰਥਣ ਕੋਮਲ ਬੇਦੀ ਬੀ.ਕਾਮ ਭਾਗ
ਦੂਜਾ ਨੇ ਭਾਸ਼ਣ ਮੁਕਾਬਲੇ ਵਿੱਚੋਂ ਦੂਸਰਾ ਸਥਾਨ ਹਾਸਿਲ ਕੀਤਾ ।ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਗਰੇਵਾਲ ਨੇ ਵਿਦਿਆਰਥਣ ਨੂੰ
ਵਧਾਈ ਦਿੱਤੀ ਅਤੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਨਰਿੰਦਰਜੀਤ ਕੌਰ ਅਤੇ ਸਮੂਹ ਸਟਾਫ ਦੇ ਸ਼ਲਾਘਾਯੋਗ ਕਦਮਾਂ
ਲਈ ਉਹਨਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਅਜਿਹੇ ਕਾਰਜ ਕਰਵਾਉਣ ਲਈ ਹੱਲਾਸ਼ੇਰੀ ਦਿੱਤੀ ।